
ਮੈਜਿਸਟ੍ਰੇਟ 10 ਵਜੇ ਤੋ 4 ਵਜੇ ਤੱਕ ਬੈਕਾਂ ਚ ਪਬਲਿਕ ਡੀਲਿੰਗ
ਮੋਗਾ 29 ਮਈ:ਸੰਕਰ ਯਾਦਵ
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਆਮ ਲੋਕਾਂ ਦੀਆ ਜਰੂਰਤਾਂ ਨੂੰ ਮੁੱਖ ਰੱਖਦੇ ਹੋਏ ਇਸ ਦਫ਼ਤਰ ਵੱਲੋ ਜਾਰੀ ਕੀਤੇ ਗਏ ਬੈਕਾਂ ਦੇ ਸਮੇ ਸਬੰਧੀ ਹੁਕਮਾਂ ਵਿੱਚ ਬਦਲਾਅ ਕਰਦੇ ਹੋਏ ਹੁਣ ਜ਼ਿਲ੍ਹੇ ਦੇ ਸਮੂਹ ਬੈਕਾਂ ਨੂੰ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਮਨਜੂਰੀ ਦਿੱਤੀ ਜਾਂਦੀ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੈਕਾਂ ਦੀ ਪਬਲਿਕ ਡੀਲਿੰਗ ਦਾ ਸਮਾਂ ਸਵੇਰੇ 10 ਵਜੇ ਤੋ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਨਜੂਰੀ ਇਸ ਸ਼ਰਤ ਤੇ ਦਿੱਤੀ ਜਾਂਦੀ ਹੈ ਕਿ ਬੈਕਾਂ ਵਿੱਚ ਉਕਤ ਕੰਮ ਕਰਦੇ ਸਮੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣ, ਹੈਡ ਸੈਨੀਟਾਈਜਰ, ਮਾਸਕ, ਦਸਤਾਨਿਆਂ ਦੀ ਵਰਤੋ ਕਰਨਾ ਯਕੀਨੀ ਬਣਾਉਣਗੇ ਅਤੇ ਸਮਾਜਿਕ ਦੂਰੀ ਕਾਇਮ ਰੱਖਣਗੇ।
ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੇਕਰ ਕੋਈ ਵਿਅਕਤੀ ਬਿਨ੍ਹਾਂ ਮਾਸਕ ਤੋ ਪਾਇਆ ਜਾਂਦਾ ਹੈ ਤਾਂ ਉਸਦਾ 200 ਰੁਪਏ ਅਤੇ ਅਜਿਹੇ ਵਿਅਕਤੀਆਂ ਵੱਲੋ ਜਨਤਕ ਥਾਵਾਂ ਤੇ ਥੁੱਕਣ ਤੇ 100 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।